ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ 67 ਨਵੇਂ ਕੇਸ ਵੀ ਅੱਜ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ ਪਾਜ਼ੀਟਿਵ ਆਏ ਮਾਮਲਿਆਂ ਵਿੱਚੋਂ 17 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 5 ਕੇਸ ਜ਼ਿਲ੍ਹਾ ਜੇਲ੍ਹ ਬੂੜਾ ਗੁੱਜਰ, 7 ਕੇਸ ਮਲੋਟ, 20 ਕੇਸ ਗਿੱਦੜਬਾਹਾ, 2 ਕੇਸ ਪਿੰਡ ਦੌਲਾ, 1 ਕੇਸ ਪਿੰਡ ਕੋਟਭਾਈ, 1 ਕੇਸ ਪਿੰਡ ਮਧੀਰ, 1 ਕੇਸ ਪਿੰਡ ਚਾਨੇਵਾਲਾ, 1 ਕੇਸ ਪਿੰਡ ਰੁਪਾਣਾ, 1 ਕੇਸ ਪਿੰਡ ਲੱਖੇਵਾਲੀ, 1 ਕੇਸ ਪਿੰਡ ਫ਼ਰੀਦਕੇਰਾ, 1 ਕੇਸ ਪਿੰਡ ਡੱਬਵਾਲੀ ਢਾਬ, 1 ਕੇਸ ਪਿੰਡ ਸੁਖਨਾ ਅਬਲੂ, 1 ਕੇਸ ਪਿੰਡ ਹੁਸਨਰ, 1 ਕੇਸ ਪਿੰਡ ਬਾਦਲ, 1 ਕੇਸ ਪਿੰਡ ਕੋਠੇ ਕੇਸਰ ਸਿੰਘ ਵਾਲਾ, 3 ਕੇਸ ਪਿੰਡ ਮੱਲਣ ਅਤੇ 1 ਕੇਸ ਪਿੰਡ ਕੋਟਲੀ ਅਬਲੂ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਅੱਜ ਕੋਰੋਨਾ ਕਰਕੇ ਲੰਬੀ ਹਲਕੇ ਦੇ ਪਿੰਡ ਮਾਹਣੀ ਖੇੜਾ ਤੋਂ ਇੱਕ ਕੋਰੋਨਾ ਪੀੜਤ ਦੀ ਮੌਤ ਵੀ ਹੋ ਗਈ ਹੈ। ਇਸ ਤੋਂ ਇਲਾਵਾ ਅੱਜ 38 ਮਰੀਜ਼ਾਂ ਨੂੰ ਠੀਕ ਕਰਕੇ ਘਰ ਭੇਜਿਆ ਗਿਆ ਹੈ। ਅੱਜ 305 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1498 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 171 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਰਿਪੋਰਟ ਅਨੁਸਾਰ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਦਾ ਅੰਕੜਾ 1683 ਹੋ ਗਿਆ ਹੈ, ਜਿਸ ਵਿੱਚੋਂ 1033 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 629 ਕੇਸ ਐਕਟਿਵ ਚੱਲ ਰਹੇ ਹਨ। ਵਰਣਨਯੋਗ ਹੈ ਕਿ ਅੱਜ ਹੋਈ ਮੌਤ ਤੋਂ ਬਾਅਦ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 22 ਹੋ ਗਈ ਹੈ।