ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਅੱਜ ਫ਼ਿਰ ਕੋਰੋਨਾ ਦੇ 52 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ ਆਏ ਪਾਜ਼ੀਟਿਵ ਮਾਮਲਿਆਂ ਵਿੱਚੋਂ 15 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 15 ਕੇਸ ਮਲੋਟ, 12 ਕੇਸ ਗਿੱਦੜਬਾਹਾ, 1 ਕੇਸ ਪਿੰਡ ਹੁਸਨਰ, 2 ਕੇਸ ਪਿੰਡ ਭਲਾਈਆਣਾ, 1 ਕੇਸ ਥਾਣਾ ਲੰਬੀ, 1 ਕੇਸ ਪਿੰਡ ਬਰੀਵਾਲਾ, 1 ਕੇਸ ਪਿੰਡ ਗੁਰੂਸਰ ਜੋਧਾਂ, 3 ਕੇਸ ਪਿੰਡ ਭੀਟੀਵਾਲਾ ਤੇ 1 ਕੇਸ ਪਿੰਡ ਸੋਥਾ ਤੋਂ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਅੱਜ 37 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 296 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1670 ਸੈਂਪਲ ਬਕਾਇਆ ਹਨ। ਅੱਜ 572 ਨਵੇਂ ਸੈਂਪਲ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦਾ ਅੰਕੜਾ 1410 ਹੋ ਗਿਆ ਹੈ, ਜਿਸ ਵਿੱਚੋਂ 884 ਮਰੀਜ਼ਾਂ ਨੂੰ ਛੁੱਟੀ ਮਿਲ ਚੁੱਕੀ ਹੈ, ਜਦੋਂਕਿ ਇਸ ਸਮੇਂ 509 ਕੇਸ ਐਕਟਿਵ ਹਨ।