ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਨਾਲ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ ਕੋਰੋਨਾ ਦੇ 6 ਨਵੇਂ ਕੇਸ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 4 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 1 ਕੇਸ ਗਿੱਦੜਬਾਹਾ ਤੇ 1 ਕੇਸ ਪਿੰਡ ਆਲਮਵਾਲਾ ਤੋਂ ਸਾਹਮਣੇ ਆਇਆ ਹੈ, ਜਿੰਨਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 15 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 107 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁੁਣ 139 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 43 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2938 ਹੋ ਗਈ ਹੈ, ਜਿਸ ਵਿੱਚੋਂ 2726 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 151 ਕੇਸ ਐਕਟਿਵ ਹਨ।
ਘਰ ’ਚ ਆਈਸੂਲੇਟ ਚੱਲ ਰਹੇ ਮਰੀਜ਼ ਦੀ ਮੌਤ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਰਕੇ ਇੱਕ ਹੋਰ ਮੌਤ ਹੋ ਗਈ ਹੈ। ਮਿ੍ਰਤਕ ਜ਼ਿਲ੍ਹੇ ਦੇ ਪਿੰਡ ਫੁੱਲੂਖੇੜਾ ਤੋਂ ਸਬੰਧਿਤ ਸੀ, ਜਿਸਨੂੰ ਸਾਹ ਦੀ ਤਕਲੀਫ਼ ਦੀ ਸਮੱਸਿਆ ਸੀ, ਜਿਸਨੂੰ ਬਠਿੰਡਾ ਵਿਖੇ ਹਸਪਤਾਲ ਦਾਖ਼ਲ ਕਰਾਉਣ ਲਈ ਲਿਜਾਇਆ ਜਾ ਰਿਹਾ ਸੀ, ਜਿਸਦੀ ਅੱਜ ਮੌਤ ਹੋ ਗਈ ਹੈ। ਮਿ੍ਰਤਕ ਪਹਿਲਾਂ ਹੀ ਕੋਰੋਨਾ ਪਾਜ਼ੇਟਿਵ ਸੀ ਤੇ ਘਰ ਅੰਦਰ ਹੀ ਆਈਸੂਲੇਟ ਚੱਲ ਰਿਹਾ ਸੀ। ਵਰਣਨਯੋਗ ਹੈ ਕਿ ਹੁਣ ਜ਼ਿਲੇ ਅੰਦਰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 61 ਹੋ ਗਈ ਹੈ।