ਮੁਕਤਸਰ: ਕੋਰੋਨਾ ਨਾਲ 3 ਹੋਰ ਮੌਤਾਂ, 62 ਨਵੇਂ ਮਰੀਜ਼ ਵੀ ਮਿਲੇ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 11 ਜੂਨ 2021-ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਰਕੇ ਤਿੰਨ ਹੋਰ ਮੌਤਾਂ ਹੋ ਗਈਆਂ ਹਨ, ਜਦੋਂਕਿ ਦੂਜੇ ਪਾਸੇ 62 ਨਵੇਂ ਕੇਸ ਵੀ ਸਾਹਮਣੇ ਆਏ ਹਨ। ਵਿਭਾਗ ਦੀ ਰਿਪੋਰਟ ਅਨੁਸਾਰ ਅੱਜ 72 ਮਰੀਜ਼ਾਂ ਨੂੰ ਰਿਲੀਵ ਕੀਤਾ ਗਿਆ ਹੈ। ਅੱਜ 2119 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 388 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 2024 ਨਵੇਂ ਸੈਂਪਲ ਵੀ ਇਕੱਤਰ ਕੀਤੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 18299 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 17137 ਮਰੀਜ਼ਾਂ ਨੂੰ ਰਿਲੀਵ ਕੀਤਾ ਜਾ ਚੁੱਕਾ ਹੈ, ਜਦੋਂਕਿ ਹੁਣ 660 ਕੇਸ ਸਰਗਰਮ ਚੱਲ ਰਹੇ ਹਨ। ਇਸ ਤੋਂ ਇਲਾਵਾ ਅੱਜ ਅਬੁਲਖ਼ੁਰਾਣਾ ਤੋਂ 1, ਖੁੰਨਣਕਲਾਂ ਤੋਂ 1 ਤੇ ਚੱਕ ਜਵਾਹਰੇਵਾਲਾ ਤੋਂ 1 ਮਰੀਜ਼ ਦੀ ਮੌਤ ਵੀ ਹੋਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਮੌਤ ਦਰ 502 ਹੋ ਗਈ ਹੈ।