ਮੁਕਤਸਰ: ਕੋਰੋਨਾ ਨਾਲ 6 ਹੋਰ ਮੌਤਾਂ, 51 ਨਵੇਂ ਮਾਮਲੇ ਵੀ ਮਿਲੇ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 10 ਜੂਨ 2021-ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਰਕੇ 6 ਹੋਰ ਮੌਤਾਂ ਹੋ ਗਈਆਂ ਹਨ, ਜਦੋਂਕਿ ਦੂਜੇ ਪਾਸੇ 51 ਨਵੇਂ ਮਾਮਲਿਆਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਵਿਭਾਗ ਦੀ ਰਿਪੋਰਟ ਅਨੁਸਾਰ ਅੱਜ 138 ਮਰੀਜ਼ਾਂ ਨੂੰ ਰਿਲੀਵ ਕੀਤਾ ਗਿਆ ਹੈ। ਅੱਜ 2001 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 550 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 1982 ਨਵੇਂ ਸੈਂਪਲ ਵੀ ਇਕੱਤਰ ਕੀਤੇ ਗਏ ਹਨ। ਜ਼ਿਲ੍ਹੇ ਅੰਦਰ ਹੁਣ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 18237 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ ਕੁੱਲ 17065 ਮਰੀਜ਼ਾਂ ਨੂੰ ਰਿਲੀਵ ਕੀਤਾ ਜਾ ਚੁੱਕਾ ਹੈ, ਜਦੋਂਕਿ ਹੁਣ 673 ਕੇਸ ਸਰਗਰਮ ਚੱਲ ਰਹੇ ਹਨ। ਇਸ ਤੋਂ ਇਲਾਵਾ ਅੱਜ ਮਲੋਟ ਤੋਂ 1, ਕੋਟਭਾਈ ਤੋਂ 1, ਤਰਖ਼ਾਣਵਾਲਾ ਤੋਂ 1, ਮੰਡੀ ਕਿੱਲਿਆਂਵਾਲੀ ਤੋਂ 1, ਕੱਖਾਂਵਾਲੀ ਤੋਂ 1 ਤੇ ਭੁੱਟੀਵਾਲਾ ਤੋਂ 1 ਮਰੀਜ਼ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਅੰਦਰ ਮ੍ਰਿਤਕਾ ਦੀ ਗਿਣਤੀ ਹੁਣ 499 ਹੋ ਗਈ ਹੈ।