← ਪਿਛੇ ਪਰਤੋ
ਰਾਜਵੰਤ ਸਿੰਘ
- ਬਾਰ ਮੈਂਬਰਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਲਿਆ ਫੈਸਲਾ - ਸਕੱਤਰ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ
ਸ੍ਰੀ ਮੁਕਤਸਰ ਸਾਹਿਬ, 28 ਅਗਸਤ 2020 - ਸਥਾਨਕ ਕਚਹਿਰੀਆਂ ਵਿਖੇ ਬਾਰ ਐਸੋਸ਼ੀਏਸ਼ਨ ਦੇ ਕੁੱਝ ਮੈਂਬਰਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਅਹਿਤਿਹਾਤ ਵਰਤਦਿਆਂ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਵੱਲੋਂ ਦਸ ਦਿਨਾਂ ਲਈ ਚੈਂਬਰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਦੇ ਸਕੱਤਰ ਜਤਿੰਦਰ ਸਿੰਘ ਨੇ ਦੱਸਿਆ ਕਿ ਬਾਰ ਮੈਂਬਰਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਵਕੀਲ ਆਪਣੇ ਚੈਂਬਰ 28 ਅਗਸਤ ਤੋਂ 6 ਸਤੰਬਰ ਤੱਕ ਬੰਦ ਰੱਖਣਗੇ ਤੇ ਆਪਣਾ ਕੰਮਕਾਜ ਘਰ ਰਹਿਕੇ ਹੀ ਕਰਨਗੇ। ਉਨ੍ਹਾਂ ਦੱਸਿਆ ਕਿ ਵਕੀਲ ਭਾਈਚਾਰੇ ਵਿੱਚ ਕੋਰੋਨਾ ਦੀ ਪੁਸ਼ਟੀ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਰੇ ਵਕੀਲ ਆਪਣਾ ਕੰਮ ਘਰਾਂ ’ਚ ਬੈਠਕੇ ਕਰਨਗੇ। ਉਨ੍ਹਾਂ ਦੱਸਿਆ ਕਿ ਜੇਕਰ ਭਵਿੱਖ ਵਿੱਚ ਕੋਈ ਵਕੀਲ ਜਾਂ ਉਸਦਾ ਕਲਰਕ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਹ ਆਪਣੀ ਅਤੇ ਆਪਣੇ ਸਟਾਫ਼ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹੀ ਦਫ਼ਤਰ ਵਿਖੇ ਹਾਜ਼ਰ ਹੋ ਸਕਦਾ ਹੈ।
Total Responses : 267