ਮੁਕਤਸਰ ਪੁਲਿਸ ਵੱਲੋਂ ਅਮਨ ਸ਼ਾਂਤੀ ਲਈ ਕੁਰਬਾਨੀ ਦੇਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਂਟ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ 2024: ਸੀਡੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਤੁਸ਼ਾਰ ਗੁਪਤਾ ਆ ਦੀ ਅਗਵਾਈ ਵਿੱਚ ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਵਿੱਚ ਪ੍ਰੋਗਰਾਮ ਕਰਵਾਇਆ ਗਿਆਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸ਼ੈਸ਼ਨ ਜੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਰਕਤ ਕੀਤੀ । ਇਸ ਸਮਾਗਮ ਵਿੱਚ ਪਰੇਡ ਵੱਲੋਂ ਬੈਂਡ ਦੀਆਂ ਧੁਨਾਂ ਤੇ ਸ਼ੋਕ ਸਲਾਮੀ ਦੇ ਕੇ ਸ਼ਹੀਦ ਪੁਲਿਸ ਮੁਲਾਜਮਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਐਸਐਸਪੀ ਤੁਸ਼ਾਰ ਗੁਪਤਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ, ਪਿਛਲੇ ਸਮੇਂ ਤੋਂ ਦੇਸ਼ ਦੀ ਸੁਰੱਖਿਆ ਲਈ ਕਰੀਮਨਲ ਵਿਅਕਤੀਆ ਨਾਲ ਲੜਦੇ ਹੋਏ ਜੋ ਪੁਲਿਸ ਮੁਲਾਜਮ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸਾਡੇ ਵੱਲੋਂ ਦਿੱਲੋਂ ਸਲਾਮ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਅਸੀ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਖੜੇ ਹਾਂ। ਜੋ ਜਵਾਨ ਆਪਣੇ ਦੇਸ਼ ਲਈ ਜਾਨ ਦਿੰਦੇ ਹਨ ਉਹ ਭਾਂਵੇ ਕਿਸੇ ਫੋਰਸ ਵਿੱਚ ਤਾਇਨਾਤ ਹੋਵੇ ਉਨ੍ਹਾਂ ਮਕਸਦ ਇੱਕ ਹੈ ਸਿਰਫ ਦੇਸ਼ ਦੀ ਸੁਰੱਖਿਆ ਕਰਨਾ। ਭਾਂਵੇ ਕੋਈ ਤਿਉਹਾਰ ਜਾਂ ਘਰ ਵਿੱਚ ਕੋਈ ਪ੍ਰੋਗਰਾਮ ਹੋਵੇ ਪਰ ਜਵਾਨ ਆਪਣੀ ਡਿਊਟੀ ਲਈ ਹਮੇਸ਼ਾ ਤਾਇਨਾਤ ਰਹਿਦਾ ਹੈ ਅਤੇ ਦੇਸ਼ ਦੀ ਸੁਰੱਖਿਆਂ ਨੂੰ ਪਹਿਲ ਦਿੰਦਾ ਹੈ।
ਉਹਨਾਂ ਕਿਹਾ ਕਿ ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਭਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫਰਜ਼ਾ ਨੂੰ ਤਨਦੇਹੀ ਨਾਲ ਨਿਭਾਉਂਦੀ ਰਹਾਂਗੀ ਅਤੇ ਜਿੱਥੇ ਸਾਡਾ ਦਿਲ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਵਿੱਚ ਫਕਰ ਨਾਲ ਭਰਿਆ ਹੁੰਦਾ ਹੈ ਉੱਥੇ ਹੀ ਅੱਖਾਂ ਵੀ ਨਮ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਸ਼ਹੀਦਾ ਦੇ ਜਜ਼ਬੇ ਨੂੰ ਅਸੀ ਸਲਾਮ ਕਰਦੇ ਹਨ ਅਤੇ ਹਰ ਸਾਲ ਸ਼ਹੀਦੀ ਸਮਾਗਮ ਮਨਾਇਆ ਜਾਦਾ ਹੈ ਅਤੇ ਆਉਣ ਵਾਲੀ ਨੌਜਵਾਨ ਪੀੜੀਆਂ ਲਈ ਇਹਨ੍ਹਾਂ ਦੀ ਸ਼ਹਾਦਤ ਹਮੇਸ਼ਾ ਮਿਸ਼ਾਲ ਬਣ ਜਾਂਦੀ ਹੈ।
ਇਸ ਮੌਕੇ ਸ੍ਰੀ ਰਛਪਾਲ ਸਿੰਘ ਸਿੰਘ ਡੀ.ਐਸ.ਪੀ (ਐਨ.ਡੀ.ਪੀ.ਐਸ) ਸ੍ਰੀ ਮੁਕਤਸਰ ਸਾਹਿਬ ਵੱਲੋਂ ਦੇਸ਼ ਦੀਆਂ ਵੱਖ ਵੱਖ ਸੁਰੱਖਿਆਂ ਫੋਰਸਾਂ ਦੇ ਸ਼ਹੀਦ ਹੋਏ ਅਫਸਰਾਂ ਅਤੇ ਜਵਾਨਾਂ ਦੇ ਨਾਮ ਦੀ ਸੂਚੀ ਪੜ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਇਸ ਪ੍ਰੋਗਰਾਮ ਦੇ ਸਟੇਜ ਸੈਕਟਰੀ ਵਜੋਂ ਏ.ਐਸ.ਆਈ ਗੁਰਦੇਵ ਸਿੰਘ ਨੇ ਆਪਣੀ ਡਿਊਟੀ ਨਿਭਾਈ ਗਈ।ਇਸ ਮੌਕੇ ਅਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੱਲੋਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਨ੍ਹਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ । ਸ੍ਰੀ ਰਮਨਪ੍ਰੀਤ ਸਿੰਘ ਗਿੱਲ ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਹਥਿਆਰ ਨੀਵੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵੱਲੋਂ ਮਾਤਵੀਂ ਧੁੰਨ ਵਜਾਈ ਗਈ।
ਉਪਰੰਤ ਸ਼ੈਸ਼ਨ ਜੱਜ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਜੀ ਵੱਲੋਂ ਸ਼ਹੀਦ ਪੁਲਿਸ ਪਰਿਵਾਰਾ ਨਾਲ ਮਿਲ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ, ਸ੍ਰੀ ਕਵਲਪ੍ਰੀਤ ਸਿੰਘ ਚਾਹਲ ਐਸ.ਪੀ.(ਐਚ), ਸ੍ਰੀ. ਨਵੀਨ ਕੁਮਾਰ ਡੀ.ਐਸ.ਪੀ(CAW), ਸ. ਅਵਤਾਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਸ.ਇਕਬਾਲ ਸਿੰਘ ਡੀਐਸਪੀ ਮਲੋਟ, ਸ ਜਸਪਾਲ ਸਿੰਘ ਡੀ.ਐਸ.ਪੀ (ਲੰਬੀ), ਸਮੂਹ ਮੁੱਖ ਅਫਸਰਾਂ ਥਾਣਾ ਤੋਂ ਇਲਾਵਾ ਦਫਤਰ ਸਟਾਫ ਹਾਜ਼ਰ ਸਨ।