ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ 2020-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ 12 ਹੋਰ ਲੋਕ ਅੱਜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਹ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 6 ਕੇਸ ਮਲੋਟ, 2 ਕੇਸ ਬਰੀਵਾਲਾ, 1 ਕੇਸ ਬਾਦਲ ਤੇ 1 ਕੇਸ ਸਰਾਏਨਾਗਾ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 33 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 527 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1525 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 1134 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3552 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3250 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 216 ਕੇਸ ਸਰਗਰਮ ਚੱਲ ਰਹੇ ਹਨ।