ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ 2020 - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੈਂਪਿਗ ਤਹਿਤ ਆਏ ਦਿਨ ਦਰਜਨਾਂ ਦੀ ਤਾਦਾਦ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 65 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 10 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 12 ਕੇਸ ਜ਼ਿਲ੍ਹਾ ਜੇਲ੍ਹ ਬੂੜਾ ਗੁੱਜਰ, 17 ਕੇਸ ਮਲੋਟ, 7 ਕੇਸ ਗਿੱਦੜਬਾਹਾ, 2 ਕੇਸ ਡੱਬਵਾਲੀ ਢਾਬ, 1 ਕੇਸ ਡੱਬਵਾਲੀ ਮੱਲਕੋ, 3 ਕੇਸ ਪਿੰਡ ਤਰਖ਼ਾਣਵਾਲਾ, 1 ਕੇਸ ਪਿੰਡ ਮਹਿਣਾ, 1 ਕੇਸ ਮੰਡੀ ਕਿੱਲਿਆਂਵਾਲੀ, 2 ਕੇਸ ਦੌਲਾ, 1 ਕੇਸ ਪਿੰਡ ਰੁਪਾਣਾ, 1 ਕੇਸ ਪਿੰਡ ਥਾਂਦੇਵਾਲਾ, 1 ਕੇਸ ਪਿੰਡ ਫਤਿਹਪੁਰ ਮਨੀਆ, 2 ਕੇਸ ਪਿੰਡ ਭੂੰਦੜ, 1 ਕੇਸ ਪਿੰਡ ਔਲਖ, 2 ਕੇਸ ਪਿੰਡ ਬੁਰਜ਼ ਸਿੱਧਵਾਂ ਤੇ 1 ਕੇਸ ਪਿੰਡ ਬਧਾਈ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 55 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 422 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1548 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 447 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਜ਼ਿਲ੍ਹੇ ਅੰਦਰ ਹੁਣ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2033 ਹੋ ਗਈ ਹੈ, ਜਿਸ ਵਿੱਚੋਂ 1327 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 677 ਕੇਸ ਐਕਟਿਵ ਹਨ। ਵਰਣਨਯੋਗ ਹੈ ਕਿ ਕੋਰੋਨਾ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਹੁਣ ਤੱਕ 29 ਮੌਤਾਂ ਵੀ ਹੋ ਚੁੱਕੀਆਂ ਹਨ।