ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ 2020 - ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਰਕੇ ਦੋ ਹੋਰ ਮੌਤਾਂ ਹੋਈਆਂ ਹਨ, ਜਦੋਂਕਿ 16 ਨਵੇਂ ਮਰੀਜ਼ਾਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 5 ਮਾਮਲੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 1 ਕੇਸ ਜ਼ਿਲ੍ਹਾ ਜੇਲ੍ਹ, 3 ਕੇਸ ਮਲੋਟ, 3 ਕੇਸ ਗਿੱਦੜਬਾਹਾ, 1 ਕੇਸ ਲੰਬੀ, 1 ਕੇਸ ਕਿੱਲਿਆਂਵਾਲੀ, 1 ਕੇਸ ਅਬੁਲ ਖ਼ੁਰਾਣਾ ਤੇ 1 ਕੇਸ ਸੋਥਾ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 2 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 162 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 767 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ395 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਅੰਕੜਾ 3342 ਹੋ ਗਿਆ ਹੈ, ਜਿਸ ਵਿੱਚੋਂ ਹੁਣ ਤੱਕ 3048 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 214 ਕੇਸ ਸਰਗਰਮ ਚੱਲ ਰਹੇ ਹਨ।
ਦੋ ਹੋਰ ਵਿਅਕਤੀਆਂ ਦੀ ਜ਼ਿੰਦਗੀ ਨਿਗਲ ਗਿਆ ਕੋਰੋਨਾ
ਕੋੋਰੋਨਾ ਕਰਕੇ ਅੱਜ ਫ਼ਿਰ ਜ਼ਿਲ੍ਹੇ ਅੰਦਰ ਦੋ ਹੋਰ ਵਿਅਕਤੀਆਂ ਦੀਆਂ ਮੌਤਾਂ ਹੋ ਗਈਆਂ ਹਨ। ਪਹਿਲਾ ਮਿ੍ਰਤਕ 80 ਸਾਲਾ ਜੋ ਮਲੋਟ ਦੇ ਨਾਗਪਾਲ ਨਗਰ ਦਾ ਵਾਸੀ ਸੀ, ਕੋਰੋਨਾ ਪਾਜ਼ੇਟਿਵ ਹੋਣ ਕਰਕੇ ਬਠਿੰਡਾ ਦੇ ਇੱਕ ਹਸਪਤਾਲ ਵਿਖੇ ਦਾਖ਼ਲ ਸੀ, ਜਿਸਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ ਹੈ। ਦੂਜਾ ਮਿ੍ਰਤਕ 70 ਸਾਲਾ ਸਥਾਨਕ ਦੀਪ ਸਿੰਘ ਨਗਰ ਦੀ ਗਲੀ ਨੰਬਰ 2 ਦਾ ਵਾਸੀ ਸੀ, ਜੋ ਬਠਿੰਡਾ ਦੇ ਹਸਪਤਾਲ ਵਿਖੇ ਕੋਰੋਨਾ ਦੇ ਇਲਾਜ ਅਧੀਨ ਸੀ। ਇਸ ਮਿ੍ਰਤਕ ਦੀ ਵੀ ਅੱਜ ਇਲਾਜ ਦੌਰਾਨ ਮੌਤ ਹੋਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 80 ਹੋ ਗਈ ਹੈ।