ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ: ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਿਲੀ ਮੰਜੂਰੀ
- ਮਹਾਮਹਿਮ ਰਾਜਪਾਲ ਦੀ ਮੰਜੂਰੀ ਲਈ ਭੇਜਿਆ ਜਾਵੇਗਾ ਪ੍ਰਸਤਾਵ
ਚੰਡੀਗੜ੍ਹ, 11 ਸਤੰਬਰ 2024 - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਅੱਜ ਇੱਥੇ ਕੈਬਨਿਟ ਦੀ ਮੀਟਿੰਗ ਵਿਚ ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।
ਹੁਣ ਇਸ ਪ੍ਰਸਤਾਵ ਨੂੰ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਦੇ ਸਾਹਮਣੇ ਮੰਜੂਰੀ ਲਈ ਭੇਜਿਆ ਜਾਵੇਗਾ। ਸੰਵਿਧਾਨ ਦੇ ਅਨੁਛੇਦ 174 (2) (ਬੀ) ਵਿਚ ਰਾਜਪਾਲ ਨੂੰ ਵਿਧਾਨਸਭਾ ਨੂੰ ਭੰਗ ਕਰਨ ਦੀ ਸ਼ਕਤੀ ਨਿਹਿਤ ਹੈ।