ਚੰਡੀਗੜ੍ਹ, 24 ਦਸੰਬਰ, 2016 : ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ 'ਕ੍ਰਿਸਮਿਸ' ਦੇ ਸ਼ੁਭ ਮੌਕੇ 'ਤੇ ਪੰਜਾਬੀਆਂ ਵਿਸ਼ੇਸ਼ ਕਰਕੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।
ਆਪਣੇ ਸੁਨੇਹੇ ਵਿੱਚ ਸ. ਬਾਦਲ ਨੇ ਕਿਹਾ ਕਿ 'ਕ੍ਰਿਸਮਿਸ' ਜੋ ਭਗਵਾਨ ਯਿਸੂ ਮਸੀਹ ਦੇ ਜਨਮ ਦਿਨ 'ਤੇ ਮਨਾਇਆ ਜਾਂਦਾ ਹੈ, ਕੇਵਲ ਈਸਾਈਆਂ ਲਈ ਹੀ ਨਹੀਂ ਬਲਕਿ ਸਾਰੇ ਧਰਮਾਂ ਦੇ ਲੋਕਾਂ ਲਈ ਵੀ ਖੁਸ਼ੀ ਭਰਿਆ ਮੌਕਾ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ, ਪਿਆਰ, ਸਦਭਾਵਨਾ ਅਤੇ ਮਿਲਵਰਤਣ ਦੀਆਂ ਦਿੱਤੀਆਂ ਸਿੱਖਿਆਵਾਂ ਦੀ ਅਜੋਕੇ ਸੰਦਰਭ ਵਿੱਚ ਵੀ ਪੂਰੀ ਸਾਰਥਿਕਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕੀਤੀ ਕਿ ਖੁਸ਼ੀ ਦੇ ਅਜਿਹੇ ਮੌਕੇ ਜਿੱਥੇ ਸੰਪਰਦਾਇਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ, ਉਥੇ ਹੀ ਮਨੁੱਖਤਾ ਦੀ ਸੇਵਾ ਭਾਵਨਾ ਪ੍ਰਤੀ ਬਲ ਮਿਲੇਗਾ ਜੋ ਇਕ ਖੁਸ਼ਹਾਲ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਸਹਾਈ ਹੋਵੇਗਾ।
ਬਾਦਲ ਨੇ ਸਮੂਹ ਪੰਜਾਬੀਆਂ ਨੂੰ ਇਹ ਤਿਉਹਾਰ ਇਕਜੁਟ ਹੋ ਕੇ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੀਆਂ ਧਰਮ ਨਿਰਪੱਖ ਤੰਦਾਂ ਹੋਰ ਮਜ਼ਬੂਤ ਹੋੋਣਗੀਆਂ।