ਚੰਡੀਗੜ੍ਹ, 20 ਅਕਤੂਬਰ 2020 - ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁੱਧ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ ਅਤੇ ਕੈਪਟਨ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ 'ਚ ਮਤਾ ਪੇਸ਼ ਕਰ ਦਿੱਤਾ ਗਿਆ ਹੈ। ਕੈਪਟਨ ਵੱਲੋਂ ਬਿਲ ਦੀਆਂ ਕਾਪੀਆਂ ਨਾ ਦੇਣ ਦੇ ਸਵਾਲ ਦੇ ਜਵਾਬ 'ਤੇ ਕਿਹਾ ਕਿ ਜਦੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਂਦਾ ਹੈ ਤਾਂ ਬਿੱਲ ਦੀਆਂ ਕਾਪੀਆਂ ਨਹੀਂ ਦਿੱਤੀਆਂ ਜਾਂਦੀਆਂ ਅਤੇ ਉਨ੍ਹਾਂ ਨੇ ਵਿਰੋਧ ਧਿਰਾਂ ਵਲੋਂ ਬਿੱਲ ਦੀਆਂ ਕਾਪੀਆਂ ਨਾ ਮਿਲਣ 'ਤੇ ਕਿਹਾ ਕਿ ਉਨ੍ਹਾਂ ਨੇ ਬਿੱਲ 'ਤੇ ਰਾਤੀਂ ਹੀ ਹਸਤਾਖ਼ਰ ਕੀਤੇ ਹਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿਚ ਤਿੰਨ ਖੇਤੀ ਬਿੱਲ ਪੇਸ਼ ਕੀਤੇ। ਇਹਨਾਂ ਬਿੱਲਾਂ ਵਿਚ ’ਦੀ ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰੋਮੋਸ਼ਨ ਐਂਡ ਫੈਸੀਲੀਟੇਸ਼ਨ) ਸਪੈਸ਼ਨ ਪ੍ਰੋਵੀਜ਼ਨਜ਼ ਐਂਡ ਪੰਜਾਬ ਅਮੈਂਡਮੈਂਟ ਬਿੱਲ, 2020, ਦਾ ਫਾਰਮਜ਼ (ਇੰਪਵਾਰਮੈਂਟ ਐਂਡ ਪ੍ਰੋਟੈਕਸ਼ਨ) ਐਗਰੀਮੈਂਟ ਆਨ ਪ੍ਰਾਇਸ ਐਸ਼ਿਓਰੰਸ ਐਂਡ ਫਾਰਮ ਸਰਵਿਸਿਜ਼ (ਸਪੈਸ਼ਨ ਪ੍ਰੋਵੀਜ਼ਨਜ਼ ਐਂਡ ਪੰਜਾਬ ਅਮੈਂਡਮੈਂਟ) ਬਿੱਲ 2020 ਅਤੇ ਦਾ ਐਸ਼ੈਂਸ਼ੀਅਲ ਕਮੋਡੀਟੀਜ਼ (ਸਪੈਸ਼ਨ ਪ੍ਰੋਵੀਜ਼ਨਜ਼ ਐਂਡ ਪੰਜਾਬ ਅਮੈਂਡਮੈਂਟ)ਬਿੱਲ 2020 ਪੇਸ਼ ਕੀਤਾ।
ਇਸਦੇ ਨਾਲ ਹੀ ਸਦਨ ਵਿਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਅਤੇ ਤਜਵੀਜ਼ਸ਼ੁਦਾ ਬਿਜਲੀ ਸੋਧ ਬਿੱਲ ਦੇ ਖਿਲਾਫ ਵੀ ਮਤਾ ਪੇਸ਼ ਕੀਤਾ ਗਿਆ।