ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਫਿਰ ਸਰਕਾਰ 'ਤੇ ਖੜ੍ਹੇ ਕੀਤੇ ਸਵਾਲ
ਭੀਸ਼ਮ ਗੋਇਲ
ਮਾਨਸਾ, 21 ਮਈ 2023 : ਸਿੱਧੂ ਮੂਸੇਵਾਲਾ ਦੀ ਮਾਂ ਨੇ ਅੱਜ ਪਿੰਡ ਮੂਸੇਵਾਲਾ ਵਿੱਚ ਆਪਣੇ ਪੁੱਤਰ ਨੂੰ ਮਿਲੇ ਇਨਸਾਫ ਨੂੰ ਲੈ ਕੇ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ 1 ਸਾਲ ਤੋਂ ਉਹ ਸੜਕਾਂ 'ਤੇ ਭਟਕ ਰਹੇ ਹਨ ਅਤੇ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿੱਧੂ ਮੂਸੇਵਾਲਾ ਅਤੇ ਸਾਡੇ ਬਾਰੇ ਸੋਸ਼ਲ ਮੀਡੀਆ 'ਤੇ ਗਲਤ ਬੋਲਦੇ ਹਨ, ਉਨ੍ਹਾਂ ਦਾ ਦੋਗਲਾ ਚਿਹਰਾ ਸਭ ਦੇ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ 29 ਮਈ ਨੂੰ ਅਸੀਂ ਸੋਚ ਰਹੇ ਹਾਂ ਕਿ ਸਿੱਧੂ ਮੂਸੇਵਾਲਾ ਸਬੰਧੀ ਕੋਈ ਪ੍ਰੋਗਰਾਮ ਕੀਤਾ ਜਾਵੇ, ਇਸ ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਦੱਸਿਆ ਕਿ ਸਿੱਧੂ ਦੇ ਪਿਤਾ ਬਲਕਾਰ ਸਿੰਘ ਵਿਦੇਸ਼ ਗਏ ਹੋਏ ਹਨ, ਇੱਥੇ ਸਿੱਧੂ ਦੀ ਬਰਸੀ ਮਨਾਈ ਜਾ ਰਹੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਬਾਰੇ ਵੀ ਗੱਲਬਾਤ ਚੱਲ ਰਹੀ ਹੈ ਅਤੇ ਜਲਦੀ ਹੀ ਇਸ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ......
ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਫਿਰ ਸਰਕਾਰ 'ਤੇ ਖੜ੍ਹੇ ਕੀਤੇ ਸਵਾਲ (ਵੀਡੀਓ ਵੀ ਦੇਖੋ)