ਮੈਂ ਦੋਵੇਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ; Sukhbir Badal ਹੋਏ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼
ਅੰਮ੍ਰਿਤਸਰ, 31 ਅਗਸਤ 2024 - ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਏ ਹਨ ਅਤੇ ਆਪਣਾ ਮੁਆਫ਼ੀਨਾਮਾ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਗਿਆ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਵੱਲੋਂ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਨਤਮਸਤਕ ਹੋਣ ਉਪਰੰਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕੱਲ੍ਹ 30 ਅਗਸਤ ਦੇ ਹੁਕਮਾਂ ਨੂੰ ਨਤਮਸਤਕ ਹੁੰਦੇ ਹੋਏ ਆਪਣਾ ਮੁਆਫ਼ੀਨਾਮਾ ਸਕੱਤਰੇਤ ਜਥੇਦਾਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸੌਂਪਿਆ ਗਿਆ।