ਰਾਜਿੰਦਰ ਕੁਮਾਰ
ਬੰਗਾ, 23 ਦਸੰਬਰ 2020 - ਹਲਕਾ ਬੰਗਾ ਦੇ ਪਿੰਡ ਰਸੂਲਪੁਰ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਕਾਲੇ ਕਾਨੂੰਨਾਂ ਵਿਰੋਧੀ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਪਿੰਡ ਵਿੱਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੋਦੀ ਅੰਬਾਨੀ ਅਤੇ ਅਡਾਨੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਹਰੀ ਰਾਮ ਰਸੂਲਪੁਰੀ ਨੇ ਕਿਹਾ ਕਿ ਕਾਲੇ ਕਾਨੂੰਨ ਜਿੱਥੇ ਕਿਸਾਨ ਵਿਰੋਧੀ ਹਨ ਉੱਥੇ ਮਜ਼ਦੂਰਾਂ ਲਈ ਵੀ ਬਹੁਤ ਘਾਤਕ ਹਨ।
ਇਨ੍ਹਾਂ ਦੇ ਲਾਗੂ ਹੋਣ ਨਾਲ ਕਾਲਾ ਬਾਜ਼ਾਰੀ ਵਿਆਪਕ ਰੂਪ ਵਿੱਚ ਵਧੇਗੀ, ਮਹਿੰਗਾਈ ਇਸ ਹੱਦ ਤਕ ਵਧ ਜਾਵੇਗੀ ਕਿ ਆਮ ਆਦਮੀ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਜਾਵੇਗਾ ਅਤੇ ਬੇਰੁਜ਼ਗਾਰੀ ਵਿੱਚ ਵਾਧਾ ਹੋਵੇਗਾ ਉਨ੍ਹਾਂ ਕਿਹਾ ਕਿ ਇਹ ਘੌਲ ਕੇਂਦਰ ਸਰਕਾਰ ਵਿਰੁੱਧ ਪੂਰੇ ਭਾਰਤ ਵਿੱਚ ਫੈਲਣ ਦੇ ਨਾਲ ਨਾਲ ਵਿਦੇਸ਼ਾਂ ਤੋਂ ਵੀ ਇਸ ਨੂੰ ਸਮਰਥਨ ਮਿਲ ਰਿਹਾ ਹੈ ।ਉਨ੍ਹਾਂ ਨੇ ਮਜ਼ਦੂਰਾਂ ਨੂੰ ਇਸ ਘੋਲ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਅਪੀਲ ਕੀਤੀ ।ਇਸ ਮੌਕੇ ਪਰਮਜੀਤ, ਕ੍ਰਿਸ਼ਨ ਲਾਲ , ਮੇਜਰ ਦਾਸ ,ਰੇਸ਼ਮ ਲਾਲ, ਸਤਨਾਮ ਸਿੰਘ, ਜਸਬੀਰ ਸਿੰਘ, ਸੁੱਚਾ ਸਿੰਘ, ਗੁਰਚੈਨ ਸਿੰਘ, ਮਹਿਤਾਬ ਸਿੰਘ ਅਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ।