← ਪਿਛੇ ਪਰਤੋ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 19 ਜਨਵਰੀ 2021 - ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਖੇਤੀ ਕਾਨੂੰਨਾਂ ਦਾ ਦਿੱਲੀ ਵਿਖੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਡਰਾਉਣ ਲਈ ਮੋਦੀ ਸਰਕਾਰ ਵੱਲੋਂ ਅਪਣਾਏ ਜਾ ਰਹੇ ਹਥਕੰਡੇ ਜਿਸ ਵਿਚ ਕੇਂਦਰੀ ਏਜੰਸੀ ਐਨ.ਆਈ.ਏ ਦੀ ਦੁਰਵਰਤੋ ਕੀਤੀ ਜਾ ਰਹੀ ਹੈ, ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਕੇਂਦਰ ਸਰਕਾਰ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਦੇਸ਼ ਦਾ ਕਿਸਾਨ ਆਪਣੀ ਹੋਂਦ ਅਤੇ ਭਵਿੱਖ ਨੂੰ ਬਚਾਉਣ ਲਈ ਦਿੱਲੀ ਦੀਆਂ ਸੜਕਾਂ ਤੇ ਭਾਰੀ ਠੰਡ ਵਿੱਚ ਸੰਘਰਸ਼ ਕਰ ਰਿਹਾ ਹੈ। ਪਰ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਵਿਚਾਰਨ ਦੀ ਬਜਾਏ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦਿਆਂ ਇਸ ਅੰਦੋਲਨ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਮੋਦੀ ਸਰਕਾਰ ਵੱਲੋਂ ਸੰਵਿਧਾਨਕ ਹੱਕਾਂ ਦੀ ਉਲੰਘਨਾ ਕਰਦਿਆਂ ਕਿਸਾਨ ਆਗੂਆਂ ਨੂੰ ਨੋਟਿਸ ਭੇਜਣੇ ਸ਼ੁਰੂ ਕਰ ਦਿੱਤੇ ਹਨ। ਮੋਦੀ ਸਰਕਾਰ ਦਾ ਰਵੱਈਆ ਹੁਣ ਤਾਨਾਸ਼ਾਹੀ ਰੂਪ ਧਾਰਨ ਕਰ ਗਿਆ। ਦੇਸ਼ ਦਾ ਕਿਸਾਨ ਕਿਸੇ ਵੀ ਤਰ੍ਹਾਂ ਦੇ ਸਰਕਾਰੀ ਦਬਾਅ ਅੱਗੇ ਨਹੀਂ ਝੁਕੇਗਾ।
Total Responses : 267