ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ.ਨਗਰ, 29 ਸਤੰਬਰ 2020 - ਜ਼ਿਲ੍ਹੇ ਵਿਚ ਕੋਵਿਡ-19 ਦੇ 336 ਮਰੀਜ਼ ਠੀਕ ਹੋਏ ਹਨ ਅਤੇ 132 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਮੋਹਾਲੀ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 115 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ਸ਼ਾਮਲ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ ਦੇ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। ਸੈਕਟਰ 70 ਮੁਹਾਲੀ ਤੋਂ 79 ਸਾਲਾ ਮਹਿਲਾ ਦੀ ਆਈ.ਵੀ.ਵਾਈ ਹਸਪਤਾਲ ਵਿਖੇ ਮੌਤ ਹੋ ਗਈ। ਕਾਦੀ ਮਾਜਰਾ ਤੋਂ 30 ਸਾਲਾ ਪੁਰਸ਼ ਦੀ ਚੀਮਾ ਮੈਡੀਕਲ ਕੰਪਲੈਕਸ ਵਿਖੇ ਮੌਤ ਹੋ ਗਈ ਉਹ ਜਿਗਰ ਦੀ ਬਿਮਾਰ ਤੋਂ ਪੀੜਤ ਸੀ ਅਤੇ ਮਾਡਰਨ ਐਨਕਲੇਵ ਬਾਲਟਾਣਾ ਤੋਂ 35 ਸਾਲਾ ਮਹਿਲਾ ਦੀ ਐਲਕੇਮਿਸਟ ਹਸਪਤਾਲ ਪੰਚਕੂਲਾ ਵਿਖੇ ਮੌਤ ਹੋ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 10253 ਪਾਜ਼ੀਟਿਵ ਕੇਸ ਮਿਲੇ ਹਨ। ਜਿਨ੍ਹਾਂ ਵਿਚੋਂ ਕੋਵਿਡ ਦੇ 8229 ਮਰੀਜ਼ ਠੀਕ ਹੋ ਗਏ ਅਤੇ 189 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 1835 ਕੇਸ ਐਕਟਿਵ ਹਨ।