ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ.ਨਗਰ, 25 ਸਤੰਬਰ 2020 - ਜ਼ਿਲ੍ਹੇ ਵਿਚ ਕੋਵਿਡ-19 ਦੇ 197 ਮਰੀਜ਼ ਠੀਕ ਹੋਏ ਹਨ ਅਤੇ 177 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 3 ਕੇਸ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ, ਬਲਾਕ ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 9 ਕੇਸ, ਮੋਹਾਲੀ , ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 145 ਕੇਸ, ਨਯਾਗਾਓ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 3 ਕੇਸ ਅਤੇ ਜੀਰਕਪੁਰ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ ਸ਼ਾਮਲ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 4 ਮਰੀਜ਼ਾਂ ਦੀ ਮੌਤ ਗਈ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਠੀਕ ਹੋਏ ਮਰੀਜ਼ਾਂ ਦੀ ਗਿਣਤੀ 7148 ਹੈ I ਜਦ ਕਿ ਕੁਲ 177 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2353 ਹੈ।