ਹਰਜਿੰਦਰ ਸਿੰਘ ਭੱਟੀ
- 236 ਮਰੀਜ਼ਾਂ ਨੇ ਕੋਵਿਡ ਨੂੰ ਦਿੱਤੀ ਮਾਤ
ਐਸ.ਏ.ਐਸ.ਨਗਰ, 17 ਸਤੰਬਰ 2020 - ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 236 ਮਰੀਜ਼ ਠੀਕ ਹੋਏ ਹਨ ਅਤੇ 278 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 73 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 26, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 69 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 71 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 14 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ ਕੇਸ ਸ਼ਾਮਲ ਹਨ ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 4 ਮਰੀਜ਼ਾਂ ਦੀ ਮੌਤ ਗਈ ਹੈ ਜਿਨ੍ਹਾਂ ਵਿੱਚ ਖਰੜ ਤੋਂ 55 ਸਾਲਾ ਪੁਰਸ਼ (ਕਿਡਨੀ ਅਤੇ ਫੇਫੜਿਆਂ ਦਾ ਮਰੀਜ਼) ਦੀ ਸੁਹਾਣਾ ਹਸਪਤਾਲ ਵਿਖੇ, ਪਿੰਡ ਬਡਾਨਾ ਤੋਂ 60 ਸਾਲਾ ਮਹਿਲਾ ਦੀ ਸਿਵਲ ਹਸਪਤਾਲ ਅੰਬਾਲਾ ਵਿਖੇ ਅਤੇ ਦੇਸੂ ਮਾਜਰਾ ਤੋਂ 80 ਸਾਲਾ ਪੁਰਸ਼ ਅਤੇ ਪਿੰਡ ਛੱਤ ਤੋਂ 62 ਸਾਲਾ ਪੁਰਸ਼ ਦੀ ਗਿਆਨ ਸਾਗਰ ਹਸਪਤਾਲ ਵਿਖੇ ਮੌਤ ਹੋ ਗਈ ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ਼ ਕੀਤੇ ਗਏ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 7652 ਹੋ ਗਈ ਹੈ I ਜਿਨ੍ਹਾਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2481 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 5019ਹੈ I ਜਦ ਕਿ ਹੁਣ ਤੱਕ ਕੁਲ 152 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ