ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ.ਨਗਰ, 02 ਅਕਤੂਬਰ 2020 - ਜ਼ਿਲ੍ਹੇ ਵਿਚ ਕੋਵਿਡ-19 ਦੇ 157 ਮਰੀਜ਼ ਠੀਕ ਹੋਏ ਹਨ ਅਤੇ 210 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 186 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ ਦੇ 2 ਮਰੀਜਾਂ ਦੀ ਮੌਤ ਹੋ ਗਈ। ਮੋਹਾਲੀ ਤੋਂ 75 ਸਾਲਾ ਮਹਿਲਾ( ਸ਼ੁਗਰ) ਦੀ ਗਿਆਨ ਸਾਗਰ ਵਿਖੇ ਮੌਤ ਹੋ ਗਈ ,ਖਾਨਪੁਰ ਪਿੰਡ ਦੇ 48 ਸਾਲਾ ਪੁਰਸ਼ ਦੀ ਸ਼ੈਲਬਾਏ ਹਸਪਤਾਲ ਮੁਹਾਲੀ ਵਿਖੇ ਮੌਤ ਹੋ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 10745 ਪਾਜੇਟਿਵ ਕੇਸ ਮਿਲੇ ਹਨ । ਜਿਨ੍ਹਾਂ ਵਿਚੋਂ ਕੋਵਿਡ ਦੇ 8781 ਮਰੀਜ਼ ਠੀਕ ਹੋ ਗਏ ਅਤੇ 199 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 1765 ਕੇਸ ਐਕਟਿਵ ਹਨ।