ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 08 ਅਕਤੂਬਰ 2020 - ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟਣੀ ਸ਼ੁਰੂ ਹੋ ਗਈ ਹੈ। ਹੁਣ ਕੋਵਿਡ-19 ਦੇ 9818 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 1128 ਕੇਸ ਐਕਟਿਵ ਹਨ। ਜਦਕਿ 206 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 11152 ਪਾਜ਼ੀਟਿਵ ਕੇਸ ਮਿਲੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 159 ਕੇਸ ਠੀਕ ਹੋਏ ਹਨ ਅਤੇ 04 ਮਰੀਜ਼ਾਂ ਦੀ ਮੌਤ ਹੋ ਗਈ ਹੈ । 64 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 14 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 5 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 41 ਕੇਸ ਸ਼ਾਮਲ ਹਨ।