ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 31 ਅਕਤੂਬਰ 2020 - ਜ਼ਿਲ੍ਹੇ ਭਰ ਵਿੱਚ ਸਿਹਤ ਵਿਭਾਗ ਅਤੇ ਕੋਵਿਡ-19 ਦੀ ਰੋਕਥਾਮ ਲਈ ਕਾਰਜਸ਼ੀਲ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਖਿਲਾਫ ਵਿੱਢੀ ਜੰਗ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ, ਜਿਸਦੇ ਸਦਕਾ ਜ਼ਿਲ੍ਹੇ ਅੰਦਰ ਕੋਵਿਡ-19 ਨੂੰ ਮਾਤ ਦੇ ਕੇ ਸਿਹਤਯਾਬ ਹੋਣ ਵਾਲਿਆਂ ਦੀ ਹੁਣ ਕੁਲ ਗਿਣਤੀ 11568 ਹੋ ਗਈ ਹੈ। ਜੋ ਜ਼ਿਲ੍ਹੇ ਦੇ ਲੋਕਾਂ ਲਈ ਚੰਗਾ ਸੰਕੇਤ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕੋਵਿਡ-19 ਦੇ ਹੁਣ ਐਕਟਿਵ ਕੇਸਾਂ ਦੀ ਕੁਲ ਗਿਣਤੀ 574 ਰਹਿ ਗਈ ਹੈ ।
ਗਿਰੀਸ਼ ਦਿਆਨ ਨੇ ਦੱਸਿਆ ਕਿ ਹੁਣ ਤੱਕ ਕੋਵਿਡ 19 ਦੇ ਕੁਲ ਪਾਜ਼ੀਟਿਵ ਕੇਸ 12379 ਮਿਲੇ ਹਨ ਜਿਨ੍ਹਾਂ ਵਿਚੋਂ 237 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ 32 ਮਰੀਜ਼ ਸਿਹਤਯਾਬ ਹੋਏ ਅਤੇ 81 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਅੱਜ ਕੋਵਿਡ ਦੇ 1 ਮਰੀਜ਼ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 11 ਕੇਸ, ਢਕੋਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 22 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 41 ਕੇਸ ਸ਼ਾਮਲ ਹਨ।