ਹਰਜਿੰਦਰ ਸਿੰਘ ਭੱਟੀ
- ਜ਼ਿਲ੍ਹੇ ਵਿਚ ਅੱਜ 267 ਮਰੀਜ਼ਾਂ ਨੇ ਕੋਵਿਡ ਨੂੰ ਦਿੱਤੀ ਮਾਤ, 188 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ ਅਤੇ 4 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ.ਨਗਰ, 22 ਸਤੰਬਰ 2020 - ਜ਼ਿਲ੍ਹੇ ਵਿਚ ਕੋਵਿਡ-19 ਦੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ ਰਹੀ ਨਵੇਂ ਕੇਸਾਂ ਤੋਂ ਜ਼ਿਆਦਾ, 267 ਮਰੀਜ਼ ਠੀਕ ਹੋਏ ਹਨ ਅਤੇ 188 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 84 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 16 ਕੇਸ,ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 34 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 43 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਸ਼ਾਮਲ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 4 ਮਰੀਜ਼ਾਂ ਦੀ ਮੌਤ ਗਈ ਹੈ ਜਿਨ੍ਹਾਂ ਵਿੱਚ ਪਿੰਡ ਦੇਸੂ ਮਾਜਰਾ ਤੋਂ 56 ਸਾਲਾ ਪੁਰਸ਼ (ਸ਼ੂਗਰ ਅਤੇ ਹਾਈਪ੍ਰਟੈਂਸ਼ਨ) ਅਤੇ ਪਿੰਡ ਮਨੌਲੀ ਤੋਂ 57 ਸਾਲਾ ਪੁਰਸ਼ (ਦਿਲ ਦਾ ਮਰੀਜ਼) ਦੀ ਸੁਹਾਣਾ ਹਸਪਤਾਲ ਵਿਖੇ, ਮੁਬਾਰਕਪੁਰ ਤੋਂ 73 ਸਾਲਾ ਪੁਰਸ਼ ਦੀ ਅਤੇ ਡੇਰਾਬਸੀ ਤੋਂ 68 ਸਾਲਾ ਪੁਰਸ਼ ( ਸ਼ੂਗਰ ਅਤੇ ਹਾਈਪ੍ਰਟੈਂਸ਼ਨ) ਦੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ ਵਿਖੇ ਮੌਤ ਹੋ ਗਈ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ਼ ਕੀਤੇ ਗਏ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 8701ਹੋ ਗਈ ਹੈ I ਜਿਨ੍ਹਾਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2559 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 5975 ਹੈ। ਜਦ ਕਿ ਹੁਣ ਤੱਕ ਕੁਲ 167 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।