ਹਰਜਿੰਦਰ ਸਿੰਘ ਭੱਟੀ
- ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਸਿਵਲ ਪ੍ਰਸ਼ਾਸ਼ਨ ਅਤੇ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨਾਲ ਲਗਾਤਾਰ ਰੱਖਿਆ ਜਾ ਰਿਹਾ ਹੈ ਸੰਪਰਕ
- ਜ਼ਿਲ੍ਹੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਦੀ ਕੀਤੀ ਜਾ ਰਹੀ ਹੈ ਸਖਤ ਚੈਕਿੰਗ
- ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਅਸਲਾ, ਤੇਜ਼ਦਾਰ ਹਥਿਆਰ ਚੁੱਕਣ ਤੇ ਪਾਬੰਦੀ ਦੇ ਹੁਕਮ ਲਾਗੂ
ਐਸ.ਏ.ਐਸ ਨਗਰ, 9 ਫਰਵਰੀ 2021 - ਸਤਿੰਦਰ ਸਿੰਘ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ ਵੱਲੋ ਪ੍ਰੈਸ ਨੋਟ ਰਾਂਹੀ ਦੱਸਿਆ ਗਿਆ ਹੈ ਕਿ ਮਿਊਂਸੀਪਲ ਕਾਰਪੋਰੇਸ਼ਨ, ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ 2021 ਨੂੰ ਮੱਦੇਨਜ਼ਰ ਰੱਖਦੇ ਹੋਏ ਜਿਲ੍ਹਾ ਐਸ.ਏ.ਐਸ.ਨਗਰ ਦੀ ਪੁਲਿਸ ਵੱਲੋਂ ਪੂਰਨ ਤੌਰ ਤੋਂ ਤਿਆਰੀਆਂ ਕਰ ਲਈਆਂ ਗਈਆਂ ਹਨ ਤਾਂ ਜੋ ਸ਼ਾਂਤੀ ਪੂਰਵਕ ਚੋਣਾ ਕਰਵਾਈਆ ਜਾ ਸਕਣ।
ਜਿੱਥੇ ਜਿਲ੍ਹਾ ਵਿੱਚ ਆਉਣ-ਜਾਣ ਵਾਲੇ ਵਹੀਕਲਾਂ ਦੀ ਸਖਤ ਚੈਕਿੰਗ ਯਕੀਨੀ ਬਣਾਉਣ ਲਈ ਨਾਕਾਬੰਦੀ ਕੀਤੀ ਜਾ ਰਹੀ ਹੈ, ਉਥੇ ਹੀ ਨਾਕਿਆਂ ਪਰ ਤਾਇਨਾਤ ਕਰਮਚਾਰੀਆਂ ਨੂੰ ਵਹੀਕਲਾਂ ਦੀ ਚੈਕਿੰਗ ਦੌਰਾਨ ਨਗਦੀ, ਸ਼ਰਾਬ ਅਤੇ ਪ੍ਰਤੀਬੰਧਿਤ ਚੀਜਾਂ ਪਰ ਖਾਸ ਧਿਆਨ ਦੇਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਅੰਤਰਰਾਜੀ ਨਾਕਿਆਂ ਨੂੰ ਵੀੰ ਪੂਰਨ ਤੌਰ ਤੇ ਮਜਬੂਤ ਕੀਤਾ ਗਿਆ ਹੈ ਅਤੇ ਬਾਹਰਲੇ ਰਾਜਾਂ ਤੋ ਨਗਦੀ, ਸ਼ਰਾਬ, ਹਥਿਆਰ ਜਾਂ ਕਿਸੇ ਹੋਰ ਤਰ੍ਹਾਂ ਦੀ ਤੱਸਕਰੀ ਨੂੰ ਰੋਕਣ ਲਈ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ।
ਇਸ ਦੇ ਨਾਲ ਹੀ ਚੋਣਾਂ ਦੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਤੇ ਚੋਣਾਂ ਦੇ ਸ਼ਾਤੀਪੁਰਵਕ ਪ੍ਰਚਾਰ ਲਈ ਵੀ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਵਲ ਪ੍ਰਸ਼ਾਸ਼ਨ ਅਤੇ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨਾਲ ਲਗਾਤਾਰ ਸਪੰਰਕ ਬਣਾ ਕੇ ਰੱਖਿਆ ਜਾਦਾਂ ਹੈ ਅਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।
ਇਸ ਤੋ ਇਲਾਵਾ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰਖੱਣ ਲਈ ਵਧੀਕ ਜਿਲਾ ਮਜਿਸਟਰੇਟ ਐਸ.ਏ.ਐਸ.ਨਗਰ ਦੇ ਦਫਤਰ ਵੱਲੋ ਵੀ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜਿਲਾ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜਧਾਰ ਹਥਿਆਰ ਆਦਿ ਚੱੁਕਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਹਨਾਂ ਹੁਕਮਾਂ ਦੀ ਪਾਲਣਾ ਨਾਂ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪੋਲਿੰਗ ਸਟੇਸ਼ਨਾਂ/ਬੂੱਥਾਂ ਤੇ ਕਾਨੂੰਨ ਅਤੇ ਵਿਵਸਥਾ ਬਰਕਰਾਰ ਰਖੱਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਅਤੇ ਪੰਜਾਬ ਮਿਉਸਪਲ ਚੋਣ ਨਿਯਮ 1994 ਦੇ ਨਿਯਮ 98 ਅਨੁਸਾਰ ਚੋਣਾਂ ਤੋ 48 ਘੰਟੇ ਪਹਿਲਾਂ ਜਨਤਕ ਮੀਟਿੰਗਾਂ ਜਾਂ ਸੰਮੇਲਨਾਂ ਆਦਿ ਅਤੇ ਬਾਹਰੀ ਵਿਅਕਤੀਆਂ ਦੀ ਆਵਾਜਾਈ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਪੋਲਿੰਗ ਸਟੇਸ਼ਨਾਂ ਦੇ ਆਸ ਪਾਸ ਅਣਅਧਿਕਾਰਤ ਲੋਕਾ ਨੂੰ ਆਗਿਆ ਨਹੀ ਦਿੱਤੀ ਜਾਵੇਗੀ।