ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 24 ਅਕਤੂਬਰ 2020 - ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਸਬੰਧੀ ਤਾਜ਼ਾ ਅੰਕੜਿਆਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ ਪਾਜ਼ੀਟਿਵ ਕੇਸ 12024 ਸਾਹਮਣੇ ਆਏ ਹਨ ਅਤੇ 11267 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ । ਹੁਣ ਕੋਰੋਨਾ ਦੇ 525 ਐਕਟਿਵ ਕੇਸ ਹਨ ਅਤੇ 232 ਮਰੀਜ਼ਾ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ 60 ਕੋਰੋਨਾ ਮਰੀਜ਼ ਸਿਹਤਯਾਬ ਹੋਏ ਹਨ ਅਤੇ 49 ਨਵੇਂ ਕੇਸ ਪਾਜ਼ੀਟਿਵ ਸਾਹਮਣੇ ਆਏ ਹਨ ਜਦਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ 01 ਮਰੀਜ਼ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਨਵੇਂ ਪਾਜ਼ੀਟਿਵ ਕੇਸਾਂ ਵਿੱਚ ਢਕੌਲੀ ਅਤੇ ਇਸ ਦੇ ਆਸ ਪਾਸ ਦੇ ਖੇਤਰ ਤੋਂ 5 ਕੇਸ, ਖਰੜ ਅਤੇ ਇਸ ਦੇ ਪਾਸ ਦੇ ਖੇਤਰ ਤੋਂ 8 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 33 ਕੇਸ ਸ਼ਾਮਲ ਹਨ।