ਮੋਹਾਲੀ: 1 ਮੌਤ, 24 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 107 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 18 ਜੂਨ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 67982 ਮਿਲੇ ਹਨ ਜਿਨ੍ਹਾਂ ਵਿੱਚੋਂ 66402 ਮਰੀਜ਼ ਠੀਕ ਹੋ ਗਏ ਅਤੇ 543 ਕੇਸ ਐਕਟੀਵ ਹਨ । ਜਦਕਿ 1037 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 107 ਮਰੀਜ਼ ਠੀਕ ਹੋਏ ਹਨ ਅਤੇ 24 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 01 ਮਰੀਜ਼ ਦੀ ਮੌਤ ਹੋ ਗਈ ਹੈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ , ਘੰੜੂਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ ਸ਼ਾਮਲ ਹਨ।