ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 7 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 7 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 29518 ਮਿਲੇ ਹਨ ਜਿਨ੍ਹਾਂ ਵਿੱਚੋਂ 24776 ਮਰੀਜ਼ ਠੀਕ ਹੋ ਗਏ ਅਤੇ 4277 ਕੇਸ ਐਕਟੀਵ ਹਨ । ਜਦਕਿ 465 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 110 ਮਰੀਜ਼ ਠੀਕ ਹੋਏ ਹਨ ਅਤੇ 481 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 7 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 32 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 102 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 45 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 91 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 181 ਕੇਸ ਸ਼ਾਮਲ ਹਨ।