ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 18 ਮਾਰਚ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 22654 ਮਿਲੇ ਹਨ ਜਿਨ੍ਹਾਂ ਵਿੱਚੋਂ 20574 ਮਰੀਜ਼ ਠੀਕ ਹੋ ਗਏ ਅਤੇ 1672 ਕੇਸ ਐਕਟੀਵ ਹਨ । ਜਦਕਿ 408 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 117 ਮਰੀਜ਼ ਠੀਕ ਹੋਏ ਹਨ ਅਤੇ 214 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ , ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 18 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ ਸ਼ਾਮਲ ਹਨ।