ਹਰਜਿੰਦਰ ਸਿੰਘ ਭੱਟੀ
- ਕੋਵਿਡ-19 ਦੇ ਠੀਕ ਹੋਏ ਮਰੀਜ਼ਾਂ ਦਾ ਅੰਕੜਾ 10 ਹਜ਼ਾਰ ਤੋਂ ਹੋਇਆ ਪਾਰ
ਐਸ.ਏ.ਐਸ ਨਗਰ, 10 ਅਕਤੂਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁੱਲ ਕੇਸ 11318 ਮਿਲੇ ਹਨ ਜਿਨ੍ਹਾਂ ਵਿੱਚੋਂ 10066 ਮਰੀਜ਼ ਠੀਕ ਹੋ ਗਏ ਅਤੇ 1045 ਕੇਸ ਐਕਟਿਵ ਹਨ। ਜਦਕਿ 207 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 120 ਮਰੀਜ਼ ਠੀਕ ਹੋਏ ਹਨ ਅਤੇ 90 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 16 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 5 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 9 ਕੇਸ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 52 ਕੇਸ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕਿਸੇ ਵੀ ਕੋਰੋਨਾ ਮਰੀਜ਼ ਦੀ ਮੌਤ ਨਹੀ ਹੋਈ।