ਮੋਹਾਲੀ: 16ਮੌਤਾਂ, 454 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 995 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਐਸ.ਏ.ਐਸ ਨਗਰ, 23 ਮਈ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 64621 ਮਿਲੇ ਹਨ ਜਿਨ੍ਹਾਂ ਵਿੱਚੋਂ 58092 ਮਰੀਜ਼ ਠੀਕ ਹੋ ਗਏ ਅਤੇ 5663 ਕੇਸ ਐਕਟੀਵ ਹਨ । ਜਦਕਿ 866 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 732 ਮਰੀਜ਼ ਠੀਕ ਹੋਏ ਹਨ ਅਤੇ 555 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 16 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 45 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 76 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 23 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 101 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 138 ਕੇਸ ਸ਼ਾਮਲ ਹਨ।