ਮੋਹਾਲੀ: 17 ਮੌਤਾਂ, 918 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 9 ਮਈ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 54758 ਮਿਲੇ ਹਨ ਜਿਨ੍ਹਾਂ ਵਿੱਚੋਂ 43373 ਮਰੀਜ਼ ਠੀਕ ਹੋ ਗਏ ਅਤੇ 10693 ਕੇਸ ਐਕਟੀਵ ਹਨ । ਜਦਕਿ 692 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 918 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 17 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 126 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 219 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 24,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 27 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 71 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 253 ਕੇਸ ਸ਼ਾਮਲ ਹਨ।