ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 2 ਮਰੀਜਾ ਦੀ ਹੋਈ ਮੌਤ
ਐਸ.ਏ.ਐਸ ਨਗਰ, 25 ਮਾਰਚ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 24806 ਮਿਲੇ ਹਨ ਜਿਨ੍ਹਾਂ ਵਿੱਚੋਂ 21559 ਮਰੀਜ਼ ਠੀਕ ਹੋ ਗਏ ਅਤੇ 2829 ਕੇਸ ਐਕਟੀਵ ਹਨ । ਜਦਕਿ 418 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 194 ਮਰੀਜ਼ ਠੀਕ ਹੋਏ ਹਨ ਅਤੇ 321 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 2 ਮਰੀਜਾ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 18 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 47 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 24 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 214 ਕੇਸ ਸ਼ਾਮਲ ਹਨ।