ਮੋਹਾਲੀ: 2 ਮੌਤਾਂ, 33 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 48 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 23 ਜੂਨ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 68110 ਮਿਲੇ ਹਨ ਜਿਨ੍ਹਾਂ ਵਿੱਚੋਂ 66698 ਮਰੀਜ਼ ਠੀਕ ਹੋ ਗਏ ਅਤੇ 369 ਕੇਸ ਐਕਟੀਵ ਹਨ । ਜਦਕਿ 1043 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 48 ਮਰੀਜ਼ ਠੀਕ ਹੋਏ ਹਨ ਅਤੇ 33 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 02 ਮਰੀਜ਼ਾਂ ਦੀ ਮੌਤ ਹੋ ਗਈ ਹੈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ਸ਼ਾਮਲ ਹਨ।