ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 27 ਮਾਰਚ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 25589 ਮਿਲੇ ਹਨ ਜਿਨ੍ਹਾਂ ਵਿੱਚੋਂ 21946 ਮਰੀਜ਼ ਠੀਕ ਹੋ ਗਏ ਅਤੇ 3224 ਕੇਸ ਐਕਟੀਵ ਹਨ । ਜਦਕਿ 419 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 216 ਮਰੀਜ਼ ਠੀਕ ਹੋਏ ਹਨ ਅਤੇ 374 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 50 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 274 ਕੇਸ ਸ਼ਾਮਲ ਹਨ।