ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 4 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 4 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 28210 ਮਿਲੇ ਹਨ ਜਿਨ੍ਹਾਂ ਵਿੱਚੋਂ 24172 ਮਰੀਜ਼ ਠੀਕ ਹੋ ਗਏ ਅਤੇ 3592 ਕੇਸ ਐਕਟੀਵ ਹਨ । ਜਦਕਿ 446 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 262 ਮਰੀਜ਼ ਠੀਕ ਹੋਏ ਹਨ ਅਤੇ 329 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 67 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 24 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 220 ਕੇਸ ਸ਼ਾਮਲ ਹਨ।