ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 04 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 02 ਅਪਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 27521 ਮਿਲੇ ਹਨ ਜਿਨ੍ਹਾਂ ਵਿੱਚੋਂ 23667 ਮਰੀਜ਼ ਠੀਕ ਹੋ ਗਏ ਅਤੇ 3414 ਕੇਸ ਐਕਟੀਵ ਹਨ । ਜਦਕਿ 440 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 298 ਮਰੀਜ਼ ਠੀਕ ਹੋਏ ਹਨ ਅਤੇ 419 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 04 ਮਰੀਜ਼ਾਂ ਦੀ ਮੌਤ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿੱਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 76 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 23 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 06 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 02 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 299 ਕੇਸ ਸ਼ਾਮਲ ਹਨ।