ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 2 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 24 ਨਵੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁੱਲ ਕੇਸ 14634 ਮਿਲੇ ਹਨ ਜਿਨ੍ਹਾਂ ਵਿੱਚੋਂ 12894 ਮਰੀਜ਼ ਠੀਕ ਹੋ ਗਏ ਅਤੇ 1471 ਕੇਸ ਐਕਟਿਵ ਹਨ। ਜਦਕਿ 269 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 3 ਮਰੀਜ਼ ਠੀਕ ਹੋਏ ਹਨ ਅਤੇ 80 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿੱਚ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 72 ਕੇਸ ਸ਼ਾਮਿਲ ਹਨ।