ਮੋਹਾਲੀ: 3 ਮੌਤਾਂ, 53 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 146 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 12 ਜੂਨ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 67739 ਮਿਲੇ ਹਨ ਜਿਨ੍ਹਾਂ ਵਿੱਚੋਂ 65802 ਮਰੀਜ਼ ਠੀਕ ਹੋ ਗਏ ਅਤੇ 919 ਕੇਸ ਐਕਟੀਵ ਹਨ । ਜਦਕਿ 1018 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 146 ਮਰੀਜ਼ ਠੀਕ ਹੋਏ ਹਨ ਅਤੇ 53 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 12 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ ਸ਼ਾਮਲ ਹਨ।