ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 30 ਮਾਰਚ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 26439 ਮਿਲੇ ਹਨ ਜਿਨ੍ਹਾਂ ਵਿੱਚੋਂ 22759 ਮਰੀਜ਼ ਠੀਕ ਹੋ ਗਏ ਅਤੇ 3252 ਕੇਸ ਐਕਟੀਵ ਹਨ । ਜਦਕਿ 428 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 364 ਮਰੀਜ਼ ਠੀਕ ਹੋਏ ਹਨ ਅਤੇ 273 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 49 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 218 ਕੇਸ ਸ਼ਾਮਲ ਹਨ।