ਮੋਹਾਲੀ: 4 ਮੌਤਾਂ, 278 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 659 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 27 ਮਈ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 65761 ਮਿਲੇ ਹਨ ਜਿਨ੍ਹਾਂ ਵਿੱਚੋਂ 60526 ਮਰੀਜ਼ ਠੀਕ ਹੋ ਗਏ ਅਤੇ 4325 ਕੇਸ ਐਕਟੀਵ ਹਨ । ਜਦਕਿ 882 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 659 ਮਰੀਜ਼ ਠੀਕ ਹੋਏ ਹਨ ਅਤੇ 278 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 42 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 48 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 53 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 76 ਕੇਸ ਸ਼ਾਮਲ ਹਨ।