ਮੋਹਾਲੀ: 4 ਮੌਤਾਂ, 44 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 89 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 16 ਜੂਨ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 67920 ਮਿਲੇ ਹਨ ਜਿਨ੍ਹਾਂ ਵਿੱਚੋਂ 66225 ਮਰੀਜ਼ ਠੀਕ ਹੋ ਗਏ ਅਤੇ 662 ਕੇਸ ਐਕਟੀਵ ਹਨ । ਜਦਕਿ 1033 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 89 ਮਰੀਜ਼ ਠੀਕ ਹੋਏ ਹਨ ਅਤੇ 44 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ਸ਼ਾਮਲ ਹਨ।