ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 02 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 09 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 30604 ਮਿਲੇ ਹਨ ਜਿਨ੍ਹਾਂ ਵਿੱਚੋਂ 25490 ਮਰੀਜ਼ ਠੀਕ ਹੋ ਗਏ ਅਤੇ 4645 ਕੇਸ ਐਕਟੀਵ ਹਨ । ਜਦਕਿ 469 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 447 ਮਰੀਜ਼ ਠੀਕ ਹੋਏ ਹਨ ਅਤੇ 630 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 02 ਮਰੀਜ਼ਾਂ ਦੀ ਮੌਤ ਹੋ ਗਈ ਹੈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 01 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 06 ਕੇਸ , ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 36 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 223 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 38 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 131 ਕੇਸ , ਕੁਰਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 27 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 05 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 163 ਕੇਸ ਸ਼ਾਮਲ ਹਨ।