ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 15 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 33844 ਮਿਲੇ ਹਨ ਜਿਨ੍ਹਾਂ ਵਿੱਚੋਂ 28132 ਮਰੀਜ਼ ਠੀਕ ਹੋ ਗਏ ਅਤੇ 5225 ਕੇਸ ਐਕਟੀਵ ਹਨ । ਜਦਕਿ 487 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 472 ਮਰੀਜ਼ ਠੀਕ ਹੋਏ ਹਨ ਅਤੇ 860 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 47 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 196 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 34 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 147 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 399 ਕੇਸ ਸ਼ਾਮਲ ਹਨ।