ਹਰਜਿੰਦਰ ਸਿੰਘ ਭੱਟੀ
- ਕੋਵਿਡ -19 ਦੇ 4 ਮਰੀਜ਼ਾਂ ਦੀ ਹੋ ਗਈ ਮੌਤ
ਐਸ.ਏ.ਐਸ ਨਗਰ, 04 ਨਵੰਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਵਿੱਚ ਕੋਵਿਡ-19 ਦੇ ਅੱਜ 49 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ ਅਤੇ 76 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 04 ਮਰੀਜ਼ ਦੀ ਮੌਤ ਹੋ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 3 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 7 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 56 ਕੇਸ ਸ਼ਾਮਲ ਹਨ।
ਜ਼ਿਲ੍ਹੇ ਚ ਅੱਜ ਤੱਕ ਪਾਜ਼ੀਟਿਵ ਕੇਸ ਕੁਲ 12598 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 11784 ਮਰੀਜ਼ ਠੀਕ ਹੋ ਗਏ ਹਨ, 573 ਐਕਟਿਵ ਕੇਸ ਹਨ ਅਤੇ 241 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।