ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 26 ਨਵੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 14929 ਮਿਲੇ ਹਨ ਜਿਨ੍ਹਾਂ ਵਿੱਚੋਂ 12903 ਮਰੀਜ਼ ਠੀਕ ਹੋ ਗਏ ਅਤੇ 1753 ਕੇਸ ਐਕਟਿਵ ਹਨ। ਜਦਕਿ 273 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 5 ਮਰੀਜ਼ ਠੀਕ ਹੋਏ ਹਨ ਅਤੇ 157 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕਿਸੇ ਵੀ ਕੋਵਿਡ ਮਰੀਜ਼ ਦੀ ਮੌਤ ਨਹੀਂ ਹੋਈ ਹੈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਜ਼ੀਟਿਵ ਕੇਸਾਂ ਵਿਚ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 9 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 16 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 114 ਕੇਸ ਸ਼ਾਮਲ ਹਨ।