ਮੋਹਾਲੀ: 5 ਮੌਤਾਂ, 70 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 198 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 11 ਜੂਨ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 67686 ਮਿਲੇ ਹਨ ਜਿਨ੍ਹਾਂ ਵਿੱਚੋਂ 65658 ਮਰੀਜ਼ ਠੀਕ ਹੋ ਗਏ ਅਤੇ 1013 ਕੇਸ ਐਕਟੀਵ ਹਨ । ਜਦਕਿ 1015 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 198 ਮਰੀਜ਼ ਠੀਕ ਹੋਏ ਹਨ ਅਤੇ 70 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 23 ਕੇਸ ਸ਼ਾਮਲ ਹਨ।