ਮੋਹਾਲੀ: 5 ਮੌਤਾਂ, 99 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 268 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 5 ਜੂਨ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 67204 ਮਿਲੇ ਹਨ ਜਿਨ੍ਹਾਂ ਵਿੱਚੋਂ 64459 ਮਰੀਜ਼ ਠੀਕ ਹੋ ਗਏ ਅਤੇ 1759 ਕੇਸ ਐਕਟੀਵ ਹਨ । ਜਦਕਿ 986 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 268 ਮਰੀਜ਼ ਠੀਕ ਹੋਏ ਹਨ ਅਤੇ 99 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 31 ਕੇਸ ਸ਼ਾਮਲ ਹਨ।