ਹਰਜਿੰਦਰ ਸਿੰਘ ਭੱਟੀ
- ਕੋਵਿਡ -19 ਦੇ 1 ਮਰੀਜ਼ ਦੀ ਹੋਈ ਮੌਤ
- ਆਪਣੇ ਪਰਿਵਾਰ ਦੇ ਕੋਵਿਡ ਪਾਜ਼ੀਟਿਵ ਹੋਣ ਦਾ ਕਾਰਨ ਅਖਬਾਰਾਂ ਵੱਲੋਂ ਬਾਹਰੋਂ ਘੁੰਮ ਕੇ ਆਉਣਾ ਦੱਸਿਆ ਜਾਣ ਸਬੰਧੀ ਖਬਰਾਂ ਦਾ ਸਿਵਲ ਸਰਜਨ ਮੋਹਾਲੀ ਨੇ ਕੀਤਾ ਖੰਡਨ
- ਕਿਹਾ ਪਰਿਵਾਰ ਦੇ ਸਾਰੇ ਜੀਅ ਮੁਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਰਹੇ ਹਨ ਡਿਊਟੀ
ਐਸ.ਏ.ਐਸ ਨਗਰ, 08 ਨਵੰਬਰ 2020 - ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਕੋਰੋਨਾ ਪਾਜੇਟਿਵ ਆਉਣ ਸਬੰਧੀ ਕੁਝ ਅਖ਼ਬਾਰਾਂ ਵਿੱਚ ਛਪੀਆ ਖ਼ਬਰਾਂ ਸਬੰਧੀ ਸਿਵਲ ਸਰਜਨ ਵੱਲੋਂ ਸਪਸ਼ਟ ਕਰਦਿਆਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਤੇ ਬਾਹਰ ਨਹੀਂ ਗਏ ਸਗੋਂ ਸਥਾਨਕ ਥਾਵਾਂ ਤੇ ਹੀ ਆਪਣਾ ਕੰਮ-ਕਾਜ਼ ਵੇਖ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਸਪੁੱਤਰ ਸੀਐਚਸੀ ਮੋਰਿੰਡਾ ਵਿਖੇ ਬਤੌਰ ਮੈਡੀਕਲ ਅਫਸਰ ਸੇਵਾ ਕਰ ਰਿਹਾ ਹੈ ਅਤੇ ਕਾਲਜ ਬੰਦ ਹੋਣ ਕਰਕੇ ਉਨ੍ਹਾਂ ਦੀ ਬੇਟੀ ਘਰ ਹੀ ਰਹਿ ਰਹੀ ਹੈ ਅਤੇ ਪਤਨੀ ਮੋਹਾਲੀ ਨੇੜੇ ਪ੍ਰਾਈਵੇਟ ਕਾਲਜ ਸਮੂਹ ਦੇ ਡਾਇਰੈਕਟਰ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਝ ਮੀਡੀਆ ਵਾਲਿਆਂ ਵੱਲੋਂ ਛਪੀਆਂ ਖ਼ਬਰਾਂ ਤੱਥਾਂ ਤੇ ਅਧਾਰਿਤ ਨਹੀਂ ਹਨ ।
ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ 61 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ ਅਤੇ 75 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 01 ਮਰੀਜ਼ ਦੀ ਮੌਤ ਹੋ ਗਈ । ਜ਼ਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 4 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 8 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 53 ਕੇਸ ਸ਼ਾਮਲ ਹਨ।
ਜ਼ਿਲ੍ਹੇ 'ਚ ਅੱਜ ਤੱਕ ਪਾਜ਼ੀਟਿਵ ਕੇਸ ਕੁੱਲ 12897 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 11955 ਮਰੀਜ਼ ਠੀਕ ਹੋ ਗਏ ਹਨ, 696 ਐਕਟਿਵ ਕੇਸ ਹਨ ਅਤੇ 246 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।