ਹਰਜਿੰਦਰ ਸਿੰਘ ਭੱਟੀ
- ਕੋਵਿਡ -19 ਦੇ 4 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 17 ਨਵੰਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ 67 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ ਅਤੇ 84 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜ਼ਾਂ ਦੀ ਮੌਤ ਹੋ ਗਈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬੂਥਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 14 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 5 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 63 ਕੇਸ ਸ਼ਾਮਲ ਹਨ।
ਜ਼ਿਲ੍ਹੇ ਚ ਅੱਜ ਤੱਕ ਪਾਜ਼ੀਟਿਵ ਕੇਸ ਕੁਲ 13762 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 12444 ਮਰੀਜ਼ ਠੀਕ ਹੋ ਗਏ ਹਨ, 1059 ਐਕਟਿਵ ਕੇਸ ਹਨ ਅਤੇ 259 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।